ਸੁਤੰਤਰਤਾ ਸੰਗਰਾਮੀਆਂ ਨੂੰ ਮਿਲੇਗਾ ਫਾਇਦਾ, ਪੰਜਾਬ ਸਰਕਾਰ ਵੱਲੋਂ ਹੈਲਪਲਾਈਨ ਨੰਬਰ ਅਤੇ ਈ ਮੇਲ ਕੀਤੀ ਸ਼ੁਰੂ
admin
Updated At 10 Feb 2023 at 05:44 PM
-- ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਐਸੋਸੀਏਸ਼ਨ ਪੰਜਾਬ ਰਜਿ ਨੰ 234 ਨੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ
ਚੰਡੀਗੜ 10ਫਰਵਰੀ।
ਦੇਸ਼ ਦੀ ਅਜ਼ਾਦੀ ਸਮੇਂ ਅਹਿਮ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਸੁਤੰਤਰਤਾ ਸੰਗਰਾਮੀ ਵਿਭਾਗ ਦੇ ਕੈਬਨਿਟ ਮੰਤਰੀ ਚੇਤਨ ਸਿੰਘ ਜੋੜੇਮਾਜਰਾ ਨੇ ਹੈਲਪਲਾਈਨ ਨੰਬਰ 0172-2740788 ਤੇ ਈ ਮੇਲ ਦੀ ਸੇਵਾ ਸ਼ੁਰੂ ਕੀਤੀ ਗਈ ਹੈ।ਪ੍ਰੈਸ ਨੋਟ ਜਾਰੀ ਕਰਦੇ ਹੋਏ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਚੇਤਨ ਸਿੰਘ ਜੋੜੇਮਾਜਰਾ ਦਾ ਧੰਨਵਾਦ ਕਰਦਿਆਂ ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਐਸੋਸੀਏਸ਼ਨ ਪੰਜਾਬ ਰਜਿ ਨੰ 234 ਦੇ ਸੂਬਾ ਜਨਰਲ ਸਕੱਤਰ ਇੰਦਰਪਾਲ ਸਿੰਘ ਧਾਲੀਵਾਲ ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਲਈ ਹੈਲਪਲਾਈਨ ਨੰਬਰ ਜਾਰੀ ਕੀਤਾ ਹੈ, ਜੋ ਕਿ ਸਲਾਘਾਯੋਗ ਫੈਸਲਾ ਹੈ। ਸੂਬਾ ਜਥੇਬੰਦੀ ਸਮੂਹ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਵੱਲੋਂ ਸਰਕਾਰ ਦੇ ਫੈਸਲੇ ਦਾ ਸਵਾਗਤ ਕਰਦੀ ਹੈ। ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਨੇ ਨੰਬਰ ਜਾਰੀ ਕਰਦਿਆਂ ਐਲਾਨ ਕੀਤਾ ਹੈ ਕਿ ਆਜ਼ਾਦੀ ਘੁਲਾਟੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਕਿਸੇ ਵੀ ਸਰਕਾਰੀ ਦਫਤਰ ਜਾਣ ਦੀ ਜਰੂਰਤ ਨਹੀਂ ਪਵੇਗੀ, ਸਗੋਂ ਹੈਲਪਲਾਈਨ ਨੰਬਰ ਤੇ ਸਿਕਾਇਤ ਜਾ ਸਮੱਸਿਆ ਪ੍ਰਾਪਤ ਹੋਣ ਪਿੱਛੋਂ ਸਬੰਧਤ ਸਰਕਾਰੀ ਅਧਿਕਾਰੀ ਸੁਤੰਤਰਤਾ ਸੰਗਰਾਮੀ ਦੇ ਘਰ ਜਾ ਕੇ ਸਮੱਸਿਆ ਦਾ ਹੱਲ ਕਰਨ ਲਈ ਯਤਨ ਕਰਨਗੇ। ਆਗੂਆਂ ਨੇ ਕਿਹਾ ਕਿ ਦੇਸ਼ ਨੂੰ ਅਜ਼ਾਦ ਕਰਵਾਉਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸਨਮਾਨ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਕਾਰਜ ਸਲਾਘਾਯੋਗ ਹਨ। ਉਨ੍ਹਾਂ ਕੈਬਨਿਟ ਮੰਤਰੀ ਚੇਤਨ ਸਿੰਘ ਜੋੜੇਮਾਜਰਾ ਤੋ ਮੰਗ ਕਰਦਿਆਂ ਕਿਹਾ ਕਿ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਦੀ ਭਲਾਈ ਲਈ ਬੋਰਡ ਸਥਾਪਿਤ ਕੀਤਾ ਜਾਵੇ ਅਤੇ ਪੰਜਾਬ ਦੇ ਹਰ ਜਿਲੇ ਅੰਦਰ ਸੁਤੰਤਰਤਾ ਸੰਗਰਾਮੀਆਂ ਦੀ ਯਾਦ ਨੂੰ ਸਮਰਪਿਤ ਦੇਸ਼ ਭਗਤ ਯਾਦਗਾਰੀ ਹਾਲ ਬਣਾਏ ਜਾਣ ਤਾਂ ਜੋ ਆਉਣ ਵਾਲੀ ਨੋਜਵਾਨ ਪੀੜੀ ਨੂੰ ਦੇਸ਼ ਭਗਤਾਂ ਵੱਲੋਂ ਕੀਤੀਆਂ ਗਈਆਂ ਕੁਰਬਾਨੀਆਂ ਤੋਂ ਪ੍ਰੇਰਨਾ ਮਿਲ ਸਕੇ।
Advertisment
जरूर पढ़ें
Advertisment